ਪਹਿਲਵਾਨਾਂ ਦੇ ਸਮਰਥਨ ‘ਚ ਉੱਤਰੇ ਖਾਪ ਨੇਤਾ, ਪੰਜਾਬ ਦੇ ਕਿਸਾਨਾਂ ਨੇ ਲਾਏ ਲੰਗਰ, ਦਿੱਲੀ ਪੁਲਿਸ ਵੀ ਅਲਰਟ ਮੋਡ ‘ਤੇ

0
448

ਦਿੱਲੀ| ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਖਾਪ ਨੇਤਾ ਅੱਜ ਜੰਤਰ-ਮੰਤਰ ਪਹੁੰਚਣਗੇ। ਖਾਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਅੱਜ ਹਜ਼ਾਰਾਂ ਕਿਸਾਨ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਮਿਲ ਕੇ ਇਕਜੁੱਟਤਾ ਦਿਖਾਉਣਗੇ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਨਰੇਸ਼ ਟਿਕੈਤ ਵੀ ਪਹੁੰਚਣਗੇ। ਇਸ ਦੇ ਨਾਲ ਹੀ ਸ਼ਾਮ ਸੱਤ ਵਜੇ ਪਹਿਲਵਾਨਾਂ ਦੇ ਨਾਲ ਖਾਪ ਆਗੂ ਕੈਂਡਲ ਮਾਰਚ ਵੀ ਕੱਢਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਸੁਰੱਖਿਆ ਵਧਾ ਦਿੱਤੀ ਹੈ।

ਪਹਿਲਵਾਨਾਂ ਦੀ ਹਮਾਇਤ ਲਈ ਪੰਜਾਬ ਤੋਂ ਕਿਸਾਨ ਪੁੱਜੇ ਹੋਏ ਸਨ। ਜਿਨ੍ਹਾਂ ਨੇ ਆਉਂਦਿਆਂ ਹੀ ਲੰਗਰ ਸ਼ੁਰੂ ਕਰ ਦਿੱਤਾ। ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਦੇ ਕਿਸਾਨ ਦਿੱਲੀ ਪੁੱਜੇ। ਟਿੱਕਰੀ ਸਰਹੱਦ ਰਾਹੀਂ ਧਰਨੇ ਵਾਲੀ ਥਾਂ ’ਤੇ ਪੁੱਜੇ ਕਿਸਾਨਾਂ ਨੇ ਜੰਤਰ-ਮੰਤਰ ’ਤੇ ਡੇਰਾ ਲਾ ਕੇ ਲੰਗਰ ਛਕਾਇਆ ਹੈ।

ਦਿੱਲੀ ਪੁਲਿਸ ਮੁਤਾਬਕ ਕਾਨੂੰਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਦੇਖਿਆ ਗਿਆ ਤਾਂ ਉਸ ਨੂੰ ਹਿਰਾਸਤ ਵਿਚ ਲਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਬਾਰਡਰ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਟੈਂਟ ਜਾਂ ਅਜਿਹਾ ਕੋਈ ਸਮਾਨ ਜ਼ਬਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੱਡੀਆਂ ਨੂੰ ਦਿੱਲੀ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਦੌਰਾਨ ਵੱਡੀ ਗਿਣਤੀ ‘ਚ ਮਹਿਲਾ ਪੁਲਸ ਵੀ ਤਾਇਨਾਤ ਰਹੇਗੀ।