ਰੂਪਨਗਰ ‘ਚ ਨਿਰੰਕਾਰੀ ਭਵਨ ਨੇੜੇ ਸਾਬਕਾ ਫੌਜੀ ਦਾ ਕ.ਤਲ, ਅਣਪਛਾਤੇ ਕਾਰ ‘ਚ ਰੱਖ ਗਏ ਲਾ.ਸ਼, ਲਿਖਿਆ ਧੋਖੇਬਾਜ਼

0
2668

ਰੂਪਨਗਰ, 27 ਜਨਵਰੀ | ਰੂਪਨਗਰ ’ਚ ਨਿਰੰਕਾਰੀ ਭਵਨ ਨੇੜੇ ਇਕ ਕਾਰ ’ਚੋਂ ਸ਼ੱਕੀ ਹਾਲਾਤ ’ਚ ਇਕ ਵਿਅਕਤੀ ਦੀ ਅਰਧ ਨਗਨ ਲਾਸ਼ ਮਿਲੀ ਹੈ। ਇਹ ਸਪੱਸ਼ਟ ਤੌਰ ’ਤੇ ਕਤਲ ਦਾ ਮਾਮਲਾ ਹੈ, ਜਿਸ ਵਿਚ ਮ੍ਰਿਤਕ ਨੂੰ ਮੌਤ ਦੇ ਘਾਟ ਉਤਾਰ ਕੇ ਕਾਰ ਵਿਚ ਛੱਡ ਦਿੱਤਾ ਗਿਆ। ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਮਰਨ ਵਾਲੇ ਵਿਅਕਤੀ ਦੀ ਲਾਸ਼ ਦੇ ਪਿੱਛੇ ਧੋਖੇਬਾਜ਼ ਲਿਖਿਆ ਹੈ। ਮ੍ਰਿਤਕ ਸਾਬਕਾ ਫੌਜੀ ਸੀ ਅਤੇ ਇਸ ਸਮੇਂ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।

ਸਵੇਰੇ ਨਿਰੰਕਾਰੀ ਭਵਨ ਨੇੜੇ ਕਾਰ ’ਚ ਮ੍ਰਿਤਕ ਪਾਇਆ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਥਾਣਾ ਸਿਟੀ ਦੇ ਐਸਐਚਓ ਪਵਨ ਚੌਧਰੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਡੀਐਸਪੀ ਮਨਵੀਰ ਸਿੰਘ ਬਾਜਵਾ ਨੇ ਵੀ ਮੌਕੇ ਦਾ ਮੁਆਇਨਾ ਕੀਤਾ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਰੂਪਨਗਰ ਦੇ ਜਗਜੀਤ ਨਗਰ ਦਾ ਰਹਿਣ ਵਾਲਾ ਸੀ। ਘਟਨਾ ਵਾਲੀ ਥਾਂ ਤੋਂ ਹਰਪ੍ਰੀਤ ਸਿੰਘ ਦੀ ਲਾਸ਼ ਕਰੀਬ ਇਕ ਕਿਲੋਮੀਟਰ ਦੂਰ ਮਿਲੀ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਉਸ ਦੇ ਜਾਣਕਾਰ ਹੋਣਗੇ ਜਿਨ੍ਹਾਂ ਨੇ ਉਸ ਦੀ ਲਾਸ਼ ਵਿਚ ਅਪਸ਼ਬਦ ਵੀ ਲਿਖੇ ਹਨ। ਜ਼ਿਲਾ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ 3 ਟੀਮਾਂ ਦਾ ਗਠਨ ਕੀਤਾ ਹੈ। ਤਿੰਨੋਂ ਟੀਮਾਂ ਵੱਖ-ਵੱਖ ਕੰਮ ਕਰ ਰਹੀਆਂ ਹਨ। ਇਕ ਟੀਮ ਰਾਸ਼ਟਰੀ ਰਾਜ ਮਾਰਗ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਨ ਵਿਚ ਜੁੱਟ ਗਈ ਹੈ।

ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲਿਸ ਹਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਵਿਚ ਲੱਗੀ ਹੋਈ ਹੈ। ਰੂਪਨਗਰ ਦੇ ਐਸਐਚਓ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਕਾਤਲਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਹਰਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਜਲਦੀ ਹੀ ਮਾਮਲੇ ਦੀ ਸੱਚਾਈ ਸਾਹਮਣੇ ਆ ਜਾਵੇਗੀ।