ਕੀਰਤਪੁਰ ਸਾਹਿਬ : ਰੇਲਵੇ ਟਰੈਕ ਦੇ ਕੋਲ ਖੇਡ ਰਹੇ 4 ਬੱਚੇ ਆਏ ਰੇਲਗੱਡੀ ਦੀ ਲਪੇਟ ‘ਚ, 3 ਦੀ ਮੌਤ

0
2437

ਰੋਪੜ। ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ ‘ਚ ਹੀ ਮੌਤ ਹੋ ਗਈ। ਸਾਰੇ ਬੱਚੇ ਬਾਹਰਲੇ ਰਾਜਾਂ ਦੇ ਹਨ।