ਜਲੰਧਰ | ਭਾਰਤੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਉਹ ਗੰਨੇ ਦੀ ਬਕਾਇਆ ਰਕਮ ਨੂੰ ਲੈ ਕੇ ਭਲਕੇ ਫਗਵਾੜਾ ‘ਚ SDM ਦਾ ਦਫ਼ਤਰ ਘੇਰਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਸਰਕਾਰ ਨੂੰ ਬਕਾਇਆ ਰਾਸ਼ੀ ਬਾਰੇ ਦੱਸ ਰਹੇ ਹਨ ਪਰ ਉਨ੍ਹਾਂ ਦੀ 43 ਕਰੋੜ ਦੀ ਬਕਾਇਆ ਰਾਸ਼ੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ।
ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਖੰਡ ਮਿੱਲ ਦੀ ਜ਼ਮੀਨ ਕੁਰਕ ਕੀਤੀ ਗਈ ਹੈ ਪਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੋਸ਼ ਲਾਇਆ ਕਿ ਖੰਡ ਮਿੱਲ ਦੀ ਬਹੁਤੀ ਜ਼ਮੀਨ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੇਚੀ ਗਈ ਹੈ। ਜਿਸ ਬਾਰੇ ਬੁੱਧਵਾਰ ਨੂੰ ਸਵੇਰੇ ਫਗਵਾੜਾ ‘ਚ SDM ਦਫ਼ਤਰ ਦਾ ਘਿਰਾਓ ਕਰਨਗੇ।