<p><strong>ਅੰਮ੍ਰਿਤਸਰ&comma; 4 ਦਸੰਬਰ &vert;<&sol;strong> ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ &&num;8216&semi;ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਿਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸ ਦੇ ਹੱਥ ਉਪਰ ਕਰ ਦਿੱਤੇ। ਗੋਲੀ ਕੰਧ ਨਾਲ ਲੱਗ ਗਈ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।<&sol;p>&NewLine;<p><strong>ਦੋਸ਼ੀ ਬੱਬਰ ਖਾਲਸਾ ਦਾ ਸਾਬਕਾ ਅੱਤਵਾਦੀ <&sol;strong><&sol;p>&NewLine;<p>ਸੁਖਬੀਰ &&num;8216&semi;ਤੇ ਗੋਲੀ ਚਲਾਉਣ ਵਾਲੇ ਦੋਸ਼ੀ ਦੀ ਪਛਾਣ ਨਾਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਜਾਣਕਾਰੀ ਅਨੁਸਾਰ ਨਾਰਾਇਣ ਸਿੰਘ ਦਾ ਜਨਮ 04 ਅਪ੍ਰੈਲ 1956 ਨੂੰ ਡੇਰਾ ਬਾਬਾ ਨਾਨਕ &lpar;ਗੁਰਦਾਸਪੁਰ&rpar; ਦੇ ਪਿੰਡ ਚੌਰਾ ਵਿਖੇ ਹੋਇਆ ਸੀ। ਉਹ ਕਥਿਤ ਤੌਰ &&num;8216&semi;ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜੀ ਹੋਇਆ ਸੀ।<&sol;p>&NewLine;<p>ਚੌੜਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਮੁਹਾਲੀ ਦੇ ਪਿੰਡ ਕੁਰਾਲੀ ਵਿਚ ਇੱਕ ਛੁਪਣਗਾਹ &&num;8216&semi;ਤੇ ਛਾਪਾ ਮਾਰਿਆ ਅਤੇ ਅਸਲਾ ਅਤੇ ਗੋਲਾ ਬਾਰੂਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।<&sol;p>&NewLine;<p>ਉਸ ਵਿਰੁੱਧ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿਚ ਵਿਸਫੋਟਕ ਐਕਟ ਤਹਿਤ ਦਰਜਨ ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਉਹ ਅੰਮ੍ਰਿਤਸਰ&comma; ਤਰਨਤਾਰਨ ਅਤੇ ਰੋਪੜ ਜ਼ਿਲ੍ਹਿਆਂ ਵਿਚ ਗੈਰਕਾਨੂੰਨੀ ਗਤੀਵਿਧੀਆਂ &lpar;ਰੋਕਥਾਮ&rpar; ਐਕਟ ਦੇ ਤਹਿਤ ਕੇਸਾਂ ਵਿਚ ਵੀ ਲੋੜੀਂਦਾ ਸੀ।<&sol;p>&NewLine;<p>ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਉਸ ਨੂੰ ਵਿਸਫੋਟਕ ਐਕਟ ਦੇ ਇੱਕ ਕੇਸ ਵਿਚ ਬਰੀ ਕਰ ਦਿੱਤਾ ਸੀ। ਚੌਰਾ 1984 ਵਿਚ ਪਾਕਿਸਤਾਨ ਚਲਾ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿਚ ਰਹਿੰਦਿਆਂ ਉਸ ਨੇ ਕਥਿਤ ਤੌਰ &&num;8216&semi;ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ &&num;8216&semi;ਤੇ ਇੱਕ ਕਿਤਾਬ ਲਿਖੀ। ਉਹ ਬੁਡੈਲ ਜੇਲ ਬਰੇਕ ਕਾਂਡ ਵਿਚ ਵੀ ਮੁਲਜ਼ਮ ਸੀ।<&sol;p>&NewLine;<p><strong>ਐਮਪੀ ਰੰਧਾਵਾ ਨਾਲ ਜੁੜਿਆ ਨਾਂ<&sol;strong><br &sol;>&NewLine;ਇਸ ਦੌਰਾਨ ਅਕਾਲੀ ਆਗੂ ਦਲਜੀਤ ਚੀਮਾ ਨੇ ਦੋਸ਼ ਲਾਇਆ ਕਿ ਮੁਲਜ਼ਮ ਚੌੜਾ ਦਾ ਭਰਾ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦਾ ਕਾਫੀ ਕਰੀਬੀ ਹੈ। ਉਨ੍ਹਾਂ ਮਾਨ ਸਰਕਾਰ &&num;8216&semi;ਤੇ ਸਵਾਲ ਖੜ੍ਹੇ ਕਰਦਿਆਂ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸਰਕਾਰ ਦੀ ਨਾਕਾਮੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;