ਜਾਣੋ ਸੰਗਰੂਰ ਤੋਂ ਆਪ ਵਿਧਾਇਕਾ ਭਰਾਜ ਭਲਕੇ ਕਿਸ ਨਾਲ ਲੈਣਗੇ ਲਾਵਾਂ ਅਤੇ ਕਿੱਥੇ ਹੋਣਗੀਆਂ ਵਿਆਹ ਦੀਆਂ ਰਸਮਾਂ

0
1386

ਸੰਗਰੂਰ/ਪਟਿਆਲਾ | ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਮਨਦੀਪ ਸਿੰਘ ਲੱਖੇਵਾਲ ਨਾਲ ਭਲਕੇ ਲਾਵਾਂ ਲੈਣਗੇ।ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਪਟਿਆਲਾ ਵਿਖੇ ਹੋਣਗੀਆਂ। ਮਨਦੀਪ ਸਿੰਘ ਲੱਖੇਵਾਲ ਵੀ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਹਨ।

ਦੱਸਣਯੋਗ ਹੈ ਕਿ ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ