ਕੋਟਕਪੂਰਾ ਫਾਇਰਿੰਗ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ, ਸੁਖਬੀਰ ਬਾਦਲ ਨੂੰ ਰਾਹਤ ਨਹੀਂ

0
1146

ਚੰਡੀਗੜ੍ਹ| ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ।

ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।