ਚੰਡੀਗੜ੍ਹ | ਕੋਟਕਪੂਰਾ ਫਾਇਰਿੰਗ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ ਖਿਲਾਫ਼ 2400 ਪੇਜਾਂ ਦਾ ਸਪਲੀਮੈਂਟਰੀ ਚਲਾਨ ਫਰੀਦਕੋਟ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।
ਦੱਸ ਦਈਏ ਕਿ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਅਤੇ ਪਰਮ ਰਾਜ ਸਿੰਘ, ਚਰਨਜੀਤ ਸ਼ਰਮਾ, ਅਮਰ ਸਿੰਘ ਚਾਹਲ, ਸੁਖਮੰਦਰ ਮਾਨ ਖਿਲਾਫ ਚਲਾਨ ਪੇਸ਼ ਕੀਤਾ ਗਿਆ ਹੈ। ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਫਰੀਦਕੋਟ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ।
ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਫਰਵਰੀ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਪਹਿਲਾਂ ਵੀ ਦਾਖਲ ਕੀਤੀ ਜਾ ਚੁੱਕੀ ਹੈ। ਇਸ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਣੇ ਕਈ ਹੋਰ ਆਗੂ ਤੇ ਅਫਸਰ ਸ਼ਾਮਲ ਸਨ।