ਕੋਟਕਪੂਰਾ ਗੋਲੀਕਾਂਡ : ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਮਿਲੀ ਜ਼ਮਾਨਤ

0
2644

ਚੰਡੀਗੜ੍ਹ | ਕੋਟਕਪੂਰਾ ਗੋਲੀਕਾਂਡ ਵਿਚ ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਜ਼ਮਾਨਤ ਮਿਲ ਗਈ ਹੈ। ਸੁਖਬੀਰ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਦੱਸ ਦਈਏ ਕਿ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।