ਜਲੰਧਰ, 18 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਸਿੱਖ ਜਥੇਬੰਦੀਆਂ ਦੀ ਮੀਟਿੰਗ ਸਮਾਪਤ ਹੋ ਗਈ ਹੈ। ਏ.ਡੀ.ਸੀ.ਪੀ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਿਚਾਰ ਸੁਣ ਲਏ ਗਏ ਹਨ ਅਤੇ ਹੁਣ ਦੂਜੀ ਧਿਰ ਯਾਨੀ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੂੰ ਬੁਲਾਇਆ ਜਾਵੇਗਾ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਜੋ ਵੀ ਕਾਰਵਾਈ ਜ਼ਰੂਰੀ ਹੋਵੇਗੀ, ਕੀਤੀ ਜਾਵੇਗੀ।

ਦੱਸ ਦੇਈਏ ਕਿ ਨਿਹੰਗ ਸਿੰਘਾਂ ਨੇ ਕੁੱਲ੍ਹੜ ਪੀਜ਼ਾ ਕਪਲ ਨੂੰ ਅਲਟੀਮੇਟਮ ਦਿੱਤਾ ਸੀ ਜੋ ਅੱਜ ਖਤਮ ਹੋ ਗਿਆ ਹੈ। ਬੀਤੇ ਦਿਨ ਵੀ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਨਾਲ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ ਸਨ। ਉਨ੍ਹਾਂ ਨੇ ਸ਼ਨੀਵਾਰ ਨੂੰ ਵੀਡੀਓ ਵੀ ਜਾਰੀ ਕੀਤਾ ਕਿ ਉਹ ਸੋਮਵਾਰ ਨੂੰ ਜਲੰਧਰ ਪਹੁੰਚ ਜਾਵੇਗਾ ਅਤੇ ਉਹ ਜੋ ਵੀ ਗੱਲ ਕਰਨਾ ਚਾਹੁੰਦਾ ਹਨ, ਕਰ ਸਕਦੇ ਹਨ। ਨਿਹੰਗ ਸਿੰਘ ਬਾਬਾ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਸੀ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਜੋੜੇ ਦਾ ਰੈਸਟੋਰੈਂਟ ਬੰਦ ਕਰ ਦੇਣਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)