ਕੁੱਲੜ ਪੀਜ਼ਾ ਕਪਲ ਨੂੰ ਮਿਲੇਗੀ ਸਕਿਓਰਿਟੀ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

0
430

ਜਲੰਧਰ, 19 ਅਕਤੂਬਰ | ਕੁੱਲ੍ਹੜ ਪੀਜ਼ਾ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸਕਿਓਰਿਟੀ ਦਿੱਤੀ ਹੈ।  ਹਾਈਕੋਰਟ ਨੇ ਸਕਿਓਰਿਟੀ ਦੇਣ ਲਈ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)