ਫਿਰੋਜ਼ਪੁਰ ‘ਚ ਲੇਡੀ ਕਾਂਸਟੇਬਲ ਨੂੰ ਮਾਰੀਆਂ 5 ਗੋਲੀਆਂ: ਕਤਲ ਪਿੱਛੋਂ ਕਾਂਸਟੇਬਲ ਗੁਰਸੇਵਕ ਨੇ ਖੁਦ ਨੂੰ ਵੀ ਮਾਰੀ ਗੋਲੀ

0
630


ਫਿਰੋਜ਼ਪੁਰ : ਕਾਂਸਟੇਬਲ ਨੇ ਮਹਿਲਾ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਫ਼ਿਰੋਜ਼ਪੁਰ ਛਾਉਣੀ ਦਾ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ‘ਚ ਹੜਕੰਪ ਮਚ ਗਿਆ। ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੂਰੇ ਮਾਮਲੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਲੇਡੀ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਫਿਰੋਜ਼ਪੁਰ ਕੈਂਟ ਥਾਣੇ ਵਿੱਚ ਤਾਇਨਾਤ ਸੀ। ਜਦੋਂਕਿ ਗੋਲੀ ਮਾਰਨ ਵਾਲਾ ਕਾਂਸਟੇਬਲ ਗੁਰਸੇਵਕ ਸਿੰਘ ਫਿਰੋਜ਼ਪੁਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ।

ਮੁਢਲੀ ਜਾਣਕਾਰੀ ਅਨੁਸਾਰ ਐਤਵਾਰ ਰਾਤ ਅਮਨਦੀਪ ਕੌਰ ਥਾਣੇ ਤੋਂ ਡਿਊਟੀ ਖਤਮ ਕਰਕੇ ਐਕਟਿਵਾ ‘ਤੇ ਘਰ ਪਰਤ ਰਹੀ ਸੀ। ਜਦੋਂ ਉਹ ਬਾਬਾ ਸ਼ੇਰ ਸ਼ਾਹ ਵਲੀ ਪੀਰ ਦੇ ਕੋਲ ਪਹੁੰਚੀ ਤਾਂ ਗੁਰਸੇਵਕ ਕਾਰ ਵਿੱਚ ਆ ਗਿਆ। ਉਸ ਨੇ ਅਮਨਦੀਪ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਫਿਰ ਉਸ ਨੇ ਕਾਰ ਤੋਂ ਹੇਠਾਂ ਉਤਰ ਕੇ ਅਮਨਦੀਪ ‘ਤੇ ਪੰਜ ਗੋਲੀਆਂ ਮਾਰ ਦਿੱਤੀਆਂ। ਜਿਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਅਮਨਦੀਪ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਤਲਵੰਡੀ ਚੌਕ ‘ਚ ਖੁਦ ਨੂੰ ਵੀ ਗੋਲੀ ਮਾਰ ਲਈ
ਅਮਨਦੀਪ ਨੂੰ ਗੋਲੀ ਮਾਰਨ ਤੋਂ ਬਾਅਦ ਗੁਰਸੇਵਕ ਕਾਰ ਵਿੱਚ ਤਲਵੰਡੀ ਚੌਕ ਪਹੁੰਚਿਆ। ਉਥੇ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।