ਲਖੀਮਪੁਰ (ਯੂਪੀ) | ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐੱਸਆਈਟੀ ਟੀਮ ਨੇ ਆਸ਼ੀਸ਼ ਮਿਸ਼ਰਾ ਤੋਂ ਕਰੀਬ 12 ਘੰਟੇ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਿਹਾ। ਉਸ ਨੇ ਬਹੁਤ ਸਾਰੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ।
ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਅਪਰਾਧ ਸ਼ਾਖਾ ਦੇ ਦਫਤਰ ‘ਚ ਪੇਸ਼ ਹੋਇਆ ਸੀ। ਐੱਸਆਈਟੀ ਨੇ ਆਸ਼ੀਸ਼ ਮਿਸ਼ਰਾ ਤੋਂ 3 ਦਰਜਨ ਤੋਂ ਵੱਧ ਸਵਾਲ ਪੁੱਛੇ।
ਯੂਪੀ ਪੁਲਿਸ ਦੇ ਡੀਆਈਜੀ ਉਪੇਂਦਰ ਕੁਸ਼ਵਾਹਾ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੇ ਕਈ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।