ਪੰਜਾਬ ਦੇ ਕਈ ਖੇਤਰਾਂ ‘ਚ ਜ਼ਮੀਨ ਦੇ ਰੇਟ ਹੋਣਗੇ ਦੁੱਗਣੇ, ਆਈ ਗਈ ਵੱਡੀ ਖਬਰ

0
313

ਚੰਡੀਗੜ੍ਹ, 3 ਜਨਵਰੀ | ਪੰਜਾਬ ਦੇ ਕਈ ਖੇਤਰਾਂ ਵਿਚ ਜ਼ਮੀਨ ਦੇ ਰੇਟ ਦੁੱਗਣੇ ਹੋ ਸਕਦੇ ਹਨ। ਦਰਅਸਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਪੰਜਾਬ ਵਿਚ ਅਜੇ ਵੀ 15 ਹਾਈਵੇ ਪ੍ਰਾਜੈਕਟਾਂ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਚ ਕੁੱਲ 1344 ਕਿਲੋਮੀਟਰ ਦੀ ਲੰਬਾਈ ਵਾਲੇ 37 ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ।

ਅਥਾਰਟੀ ਨੂੰ ਜਿਨ੍ਹਾਂ ਸੜਕੀ ਪ੍ਰਾਜੈਕਟਾਂ ਲਈ ਜ਼ਮੀਨ ਦੀ ਲੋੜ ਹੈ, ਉਨ੍ਹਾਂ ਵਿਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਬਿਆਸ-ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ-ਫਾਜ਼ਿਲਕਾ, ਅੰਮ੍ਰਿਤਸਰ ਬਾਈਪਾਸ, ਮੋਗਾ-ਬਾਜਾਖਾਨਾ, ਅੰਮ੍ਰਿਤਸਰ-ਬਠਿੰਡਾ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ-ਬਠਿੰਡਾ, ਲੁਧਿਆਣਾ ਰੋਪੜ ਸ਼ਾਮਲ ਹਨ।

ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਜਿੱਥੇ ਜ਼ਮੀਨ ਦੀਆਂ ਕੀਮਤਾਂ ਦੁੱਗਣੀਆਂ ਹੋ ਸਕਦੀਆਂ ਹਨ, ਉਥੇ ਪੰਜਾਬ ਸਿੱਧੇ ਤੌਰ ‘ਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਜਾਵੇਗਾ। ਦਿੱਲੀ-ਕਟੜਾ ਐਕਸਪ੍ਰੈਸਵੇ ਨਾਲ ਜੁੜਨ ਨਾਲ ਜੰਮੂ-ਕਸ਼ਮੀਰ ਅਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਵੱਡੀ ਸਹੂਲਤ ਮਿਲੇਗੀ। ਲੋਕ ਸਿੱਧੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ। ਇਸ ਤੋਂ ਇਲਾਵਾ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੀ ਰਾਹਤ ਮਿਲੇਗੀ।