ਜ਼ਿਮੀਂਦਾਰ ਨੇ ਖੁਦ ਨੂੰ ਰਿਵਾਲਵਰ ਨਾਲ ਗੋਲੀ ਮਾਰ ਕੇ ਦਿੱਤੀ ਜਾਨ, ਮਿਲਿਆ ਸੁਸਾਈਡ ਨੋਟ

0
571

ਹੁਸ਼ਿਆਰਪੁਰ | ਇਥੋਂ ਦੇ ਹੁਸ਼ਿਆਰਪੁਰ-ਫਗਵਾੜਾ ਮਾਰਗ ‘ਤੇ ਸਥਿਤ ਮੁਹੱਲਾ ਮਾਊਂਟ ਐਵੀਨਿਊ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਖੁਦ ਨੂੰ ਘਰ ‘ਚ ਹੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਰਘੁਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਖੇਤੀਬਾੜੀ ਅਤੇ ਜ਼ਮੀਨਾਂ ਦੀ ਖਰੀਦੋ-ਫਰੋਖਤ ਦਾ ਕੰਮ ਕਰਦਾ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਰਹੀਰਾਂ ਪੁਲਿਸ ਚੌਕੀ ਅਤੇ ਥਾਣਾ ਮਾਡਲ ਟਾਊਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਸਵੇਰੇ ਮੁਹੱਲਾ ਮਾਊਂਟ ਐਵੀਨਿਊ ‘ਚ ਰਹਿੰਦੇ ਇਕ ਵਿਅਕਤੀ ਨੇ ਖੁਦ ਨੂੰ ਘਰ ਦੇ ਕਮਰੇ ‘ਚ ਹੀ ਗੋਲੀ ਮਾਰ ਕੇ ਜਾਨ ਦੇ ਦਿੱਤੀ।

ਵਿਅਕਤੀ ਵਲੋਂ ਅਜਿਹਾ ਕਿਉਂ ਕੀਤਾ ਗਿਆ, ਇਸ ਬਾਬਤ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।