ਗੁਰਦਾਸਪੁਰ (ਲਵਪ੍ਰੀਤ ਸਿੰਘ)| ਗੁਰਦਾਸਪੁਰ ਦੇ ਪਿੰਡ ਭੋਲੇਕੇ ‘ਚ ਇੱਕ ਨੌਜਵਾਨ ਨੂੰ ਰਾਹ ਚਲਦੇ ਮੋਟਰਸਾਈਕਲ ਖੋਹਣ ਦੀ ਨੀਯਤ ਨਾਲ ਕੁਝ ਅਣਪਛਾਤੇ ਲੁਟੇਰਿਆਂ ਨੇ ਦੇਰ ਰਾਤ ਹਮਲਾ ਕਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਜ਼ਖਮੀ ਨੌਜਵਾਨ ਨੂੰ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ। ਅੰਤਰਦੀਪ ਸਿੰਘ ਦੇ ਰਿਸ਼ਤੇਦਾਰ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਫੋਨ ਆਇਆ ਕਿ ਅੰਤਰਦੀਪ ਨੂੰ ਕੁਝ ਅਣਪਛਾਤੇ ਲੁਟੇਰਿਆਂ ਨੇ ਰਾਹ ‘ਚ ਰੋਕ ਲੁੱਟ ਦੀ ਨੀਯਤ ਨਾਲ ਬੁਰੀ ਤਰ੍ਹਾਂ ਜਖਮੀ ਕੀਤਾ ਗਿਆ।
ਜਦੋਂ ਅੰਤਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾ ਉਸਦੀ ਮੌਤ ਹੋ ਗਈ ਅਤੇ ਉਥੇ ਹੀ ਪਰਿਵਾਰ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਥਾਣਾ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਹੁਣ ਤੱਕ 174 ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਜਾਂਚ ਕਰਨ ਉਪਰੰਤ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।