ਤਰਨਤਾਰਨ ‘ਚ ਦੇਰ ਰਾਤ ਪੁਲਿਸ ਐਨਕਾਊਂਟਰ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ

0
525

ਤਰਨਤਾਰਨ, 12 ਨਵੰਬਰ | ਦੇਰ ਰਾਤ ਪੁਲਿਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਜੋਧਬੀਰ ਸਿੰਘ ਉਰਫ ਜੋਧਾ ਵਿਚਕਾਰ ਮੁਕਾਬਲਾ ਹੋਇਆ। ਅਸਲ ਵਿਚ ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿਚ ਲੋੜੀਂਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਸੂਚਨਾ ਮਿਲਦਿਆਂ ਹੀ ਉਸ ਨੂੰ ਫੜਨ ਦੀ ਯੋਜਨਾ ਬਣਾਈ ਪਰ ਜੋਧਬੀਰ ਨੇ ਪੁਲਿਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ ਵਿਚ ਜੋਧਬੀਰ ਨੂੰ ਗੋਲੀ ਮਾਰ ਦਿੱਤੀ ਗਈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੋਧਬੀਰ ਸਿੰਘ ਨੂੰ ਤਰਨਤਾਰਨ ਦੇ ਕਸੂਰ ਡਰੇਨ ਨੇੜੇ ਦੇਖਿਆ ਗਿਆ। ਜਦੋਂ ਪੁਲਿਸ ਉਥੇ ਪੁੱਜੀ ਤਾਂ ਜੋਧਬੀਰ ਸਿੰਘ ਨੇ ਉਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਲਈ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ, ਜਿਸ ਵਿਚ ਜੋਧਬੀਰ ਸਿੰਘ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਅਨੁਸਾਰ ਜੋਧਬੀਰ ਸਿੰਘ ਜੇਲ ਵਿੱਚ ਬੰਦ ਅਪਰਾਧੀ ਹੈਪੀ ਬਾਬਾ ਲਈ ਕੰਮ ਕਰਦਾ ਹੈ।

ਐੱਸਐੱਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਬੈਟਰੀ ਕਾਰੋਬਾਰੀ ਨੂੰ ਫਿਰੌਤੀ ਦੀ ਕਾਲ ਆਈ ਸੀ ਅਤੇ ਉਸ ਨੂੰ ਡਰਾਉਣ ਲਈ ਉਸ ਦੇ ਘਰ ਦੇ ਬਾਹਰ ਬਦਮਾਸ਼ਾਂ ਨੇ ਫਾਇਰਿੰਗ ਵੀ ਕੀਤੀ ਸੀ। ਇਸ ਘਟਨਾ ਵਿਚ ਜੋਧਬੀਰ ਸਿੰਘ ਵੀ ਸ਼ਾਮਲ ਸੀ।

ਦੇਰ ਰਾਤ ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਿਸ ਜੋਧਬੀਰ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਤਾਂ ਉਸ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ ਪੁਲਿਸ ਦੀ ਗੋਲੀ ਲੱਗਣ ਨਾਲ ਜੋਧਬੀਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)