ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਅਧਿਆਪਕਾਂ ‘ਤੇ ਲਾਠੀਚਾਰਜ, ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਛੱਡੇ

0
1373

ਮੋਹਾਲੀ | ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਅਧਿਆਪਕਾਂ ਅਤੇ ਚੰਡੀਗੜ੍ਹ ਪੁਲਿਸ ‘ਚ ਜੰਮ ਕੇ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕਰ ਕੇ ਅਧਿਆਪਕਾਂ ਨੂੰ ਚੰਡੀਗੜ੍ਹ ‘ਚ ਦਾਖਲ ਨਹੀਂ ਹੋਣ ਦਿੱਤਾ।

ਬੈਰੀਕੇਡ ਪਾਰ ਕਰ ਕੇ ਅੱਗੇ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਵਾਛੜਾਂ ਅਤੇ ਹੰਝੂ ਗੈਸ ਦੇ ਗੋਲੇ ਛੱਡੇ। ਝੜਪ ‘ਚ 4 ਪੁਲਿਸ ਕਰਮਚਾਰੀ ਅਤੇ 15 ਅਧਿਆਪਕ ਜ਼ਖਮੀ ਹੋਏ।

ਇਕ ਪ੍ਰਦਰਸ਼ਨਕਾਰੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਅਧਿਆਪਕਾਂ ਨੂੰ ਮੋਹਾਲੀ ਦੇ ਸਿਵਿਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।