ਚੰਡੀਗੜ੍ਹ| ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਹੀ ਸਰਕਾਰ ਵੇਲੇ 2 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੀਆਂ ਕਾਂਗਰਸ ਸਰਕਾਰ ਵੇਲੇ ਕੀਤੀਆਂ ਗਲ਼ਤੀਆਂ ਕਾਰਨ ਹੀ ਅੱਜ ਸਾਡਾ ਇਹ ਹਾਲ ਹੈ। ਉਨ੍ਹਾਂ ਕਿਹਾ ਕਿ ਅੱਜ ਨਾ ਤਾਂ ਅਸੀਂ ਸਰਕਾਰ ਵਿਚ ਹਾਂ ਤੇ ਨਾ ਹੀ ਸੱਤਾ ਵਿਚ।
ਰਾਜਾ ਵੜਿੰਗ ਅੱਜ ਹੜ੍ਹ ਪੀੜਤਾਂ ਦੀ ਸਾਰ ਲੈਣ ਵੇਲੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਪਹਿਲਾਂ ਨੈਸ਼ਨਲ ਡਿਜਾਜ਼ਸਟਰ ਰੈਸਕਿਊ ਫੰਡ ਦਾ ਪਤਾ ਨਹੀਂ ਸੀ। ਹੁਣ ਉਹ 33 ਕਰੋੜ ਰੁਪਏ ਜਾਰੀ ਕਰ ਰਹੇ ਹਨ। ਜੇਕਰ ਉਹ ਪਹਿਲਾਂ ਹੀ ਇਹ ਪੈਸਾ ਜਾਰੀ ਕਰ ਦਿੰਦੇ ਤਾਂ ਸ਼ਾਇਦ ਅੱਜ ਪੰਜਾਬ ਦੇ ਹਾਲਾਤ ਕੁਝ ਹੋਰ ਹੀ ਹੁੰਦੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ




































