ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫਤਾਰ : ਜੱਗੂ ਦੇ ਇਸ਼ਾਰੇ ‘ਤੇ ਕੈਦੀ ਨੂੰ ਪੇਸ਼ੀ ਦੌਰਾਨ ਭਜਾਉਣਾ ਸੀ

0
713

ਚੰਡੀਗੜ੍ਹ | ਪੰਜਾਬ ਪੁਲਿਸ ਦੀ AGTF ਟੀਮ ਨੇ ਗੈਂਗਸਟਰ ਲਾਰੈਂਸ ਦੇ ਕਰੀਬੀ ਰਣਧੀਰ ਸਿੰਘ ਉਰਫ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਰਣਧੀਰ ਸਿੰਘ ‘ਤੇ ਪੰਜਾਬ ਅਤੇ ਹਰਿਆਣਾ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਦੋਸ਼ੀ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਟਾਰਗੇਟ ਕਿਲਿੰਗ ਲਈ ਕਿਰਾਏ ‘ਤੇ ਲਿਆ ਸੀ।

ਉਸ ਨੇ ਅਜੇ ਕਈ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਪੁਲਿਸ ਦੀ ਪੁੱਛਗਿੱਛ ਵਿਚ ਉਸ ਨੇ ਦੱਸਿਆ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਅਦਾਲਤ ਵਿਚ ਪੇਸ਼ੀ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਹਿਰਾਸਤ ਵਿਚੋਂ ਆਪਣੇ ਸਾਥੀ ਕੈਦੀ ਨੂੰ ਭਜਾਉਣ ਦਾ ਕੰਮ ਦਿੱਤਾ ਗਿਆ ਸੀ।

ਰਣਧੀਰ ਨੇ ਕੈਦੀ ਨੂੰ ਭਜਾਉਣ ਦੀ ਪੂਰੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਜਾਲ ਵਿਛਾ ਕੇ ਉਸ ਨੂੰ ਫੜ ਲਿਆ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗੈਂਗਸਟਰ ਕੋਲੋਂ ਪੁਲਿਸ ਨੇ 1 ਪਿਸਤੌਲ, 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਨੂੰ ਉਸ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਰਣਧੀਰ ਦੇ ਮੋਬਾਈਲ ਕਾਲ ਡਿਟੇਲ ਅਤੇ ਉਸ ਦੇ ਲੁਕੇ ਹੋਏ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ