ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਦੀਪਕ ਟੀਨੂੰ ਮਾਨਸਾ ਅੱਜ ਤੜਕਸਾਰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਪੂਰੇ ਪੰਜਾਬ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਅਤੇ ਹਰਿਆਣਾ ਪੁਲਸ ਨੂੰ ਧਮਕੀ ਦਿੱਤੀ ਹੈ।
ਬਿਸ਼ਨੋਈ ਦੇ ਨਾਂ ‘ਤੇ ਫੇਸਬੁੱਕ ‘ਤੇ ਇਕ ਪੋਸਟ ਪਾਈ ਗਈ ਹੈ, ਜਿਸ ‘ਚ ਕਿਹਾ ਗਿਆ ਹੈ ਕਿ ‘ਸਾਰੇ ਭਰਾਵਾਂ ਨੂੰ ਰਾਮ ਰਾਮ, ਇਹ ਪੋਸਟ ਖਾਸ ਤੌਰ ‘ਤੇ ਹਰਿਆਣਾ ਅਤੇ ਪੰਜਾਬ ਪੁਲਸ ਲਈ ਹੈ। ਸਾਡਾ ਭਰਾ ਟੀਨੂੰ ਹਰਿਆਣਵੀ ਉਰਫ ਦੀਪਕ ਪੁਲਸ ਦੀ ਗ੍ਰਿਫਤ ‘ਚੋਂ ਫਰਾਰ ਹੋ ਗਿਆ ਹੈ। ਪੁਲਸ ਉਸ ਨਾਲ ਕੁਝ ਗਲਤ ਕਰ ਸਕਦੀ ਹੈ, ਇਹ ਪੋਸਟ ਇਸ ਲਈ ਪਾਈ ਗਈ ਹੈ ਕਿਉਂਕਿ ਅਸੀਂ ਪਹਿਲਾਂ ਹੀ ਪੁਲਸ ਦਾ ਬਹੁਤ ਧੱਕਾ ਸਹਿ ਚੁੱਕੇ ਹਾਂ। ਸਾਨੂੰ ਮਜ਼ਬੂਰ ਨਹੀਂ ਹੋਣਾ ਚਾਹੀਦਾ, ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜੇਕਰ ਸਾਡੇ ਭਰਾ ਨਾਲ ਕੁਝ ਨਜਾਇਜ਼ ਹੋਇਆ ਤਾਂ ਨਤੀਜਾ ਮਾੜਾ ਹੋਵੇਗਾ
ਦੱਸਣਯੋਗ ਹੈ ਕਿ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਪੂਰਥਲਾ ਜੇਲ ‘ਚ ਬੰਦ ਗੈਂਗਸਟਰ ਦੀਪਕ ਟੀਨੂੰ ਮਾਨਸਾ ਨਾਲ ਕਾਨਫਰੰਸ ਕਾਲ ਹੋਈ ਸੀ, ਜਿਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ‘ਚ ਸ਼ਾਮਲ ਸੀ। ਟੀਨੂੰ ਦਾ ਵੀ ਸਿੱਧੂ ਮੂਸੇਵਾਲਾ ਦੇ ਕਤਲ ਚ ਹੱਥ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਬੈਅਕਪ ਮਦਦ ਮੁਹੱਇਆ ਕਰਵਾਈ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਇਸੇ ਕਤਲ ਕੇਸ ਚ ਇਸ ਨੂੰ ਮਾਨਸਾ ਲਿਆਂਦਾ ਗਿਆ ਸੀ।
Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : https://bit.ly/3RnHnnm Telegram https://bit.ly/3y73aJ2