ਲੁਧਿਆਣਾ. ਕਚਹਿਰੀ ਚੌਕ ‘ਚ ਐਸਟੀਐਫ ਦੇ ਇੰਸਪੈਕਟਰ ਹਰਬੰਸ ਸਿੰਘ ਵੱਲੋਂ ਵਕੀਲ ਨਾਲ ਕੁੱਟਮਾਰ ਕਰਨ ਦਾ ਵਿਵਾਦ ਗਰਮਾਉਂਦਾ ਜਾ ਰਿਹਾ ਹੈ। ਵਕੀਲਾਂ ਨੇ ਕਚਹਿਰੀ ਚੌਕ ‘ਚ ਟੈਂਟ ਤੇ ਕੁਰਸੀਆਂ ਲਗਾ ਦਿੱਤੀਆਂ ਹਨ। ਇਸ ਨਾਲ ਫਿਰੋਜ਼ਪੁਰ ਰੋਡ ‘ਤੇ ਵਾਹਨਾਂ ਦੀ ਆਵਾਜਾਈ ਤੀਜੇ ਦਿਨ ਵੀ ਪ੍ਰਭਾਵਿਤ ਹੋ ਰਹੀ ਹੈ। ਪ੍ਰਸ਼ਾਸਨ ਨੇ ਪੁਲਿਸ ਤੈਨਾਤ ਕਰ ਦਿੱਤੀ ਹੈ। ਪਰ ਇਸ ਨਾਲ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਪ੍ਰਸ਼ਾਸਨਿਕ ਅਫਸਰਾਂ ਤੇ ਵਕੀਲਾਂ ਵਿਚਾਲੇ ਸਵਾ ਦੋ ਘੰਟੇ ਤੱਕ ਤਲਖ਼ੀ ਭਰੇ ਮਾਹੌਲ ਵਿਚ ਹੋਈ ਮੀਟਿੰਗ ਬੇਨਤੀਜਾ ਰਹੀ। ਵਕੀਲਾਂ ਨੇ ਸ਼ਨੀਵਾਰ ਨੂੰ ਦੋਬਾਰਾ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਜਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਐਸਟੀਐਫ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੇ ਬਾਰ ਕੌਂਸਲ ਦੇ ਮੈਂਬਰ ਵਕੀਲ ਵਰੁਣ ਗੁਪਤਾ ਤੇ ਉਸਦੇ ਪਿਤਾ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਉਹ ਇੰਸਪੈਕਟਰ ਵਿਰੁੱਧ ਸ਼ਿਕਾਇਤ ਲੈ ਕੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਤੇ ਡਿਪਟੀ ਕਮਿਸ਼ਨਰ ਨੂੰ ਮਿਲੇ ਸਨ। ਵਕੀਲਾਂ ਮੁਤਾਬਕ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।