ਲੁਧਿਆਣਾ ‘ਚ ਵਕੀਲਾਂ ਦੀ ਅੱਜ ਹੜਤਾਲ, ਜਾਣੋ ਕੀ ਹੈ ਮਾਮਲਾ

0
182

ਲੁਧਿਆਣਾ, 18 ਨਵੰਬਰ | ਅੱਜ ਜ਼ਿਲਾ ਬਾਰ ਐਸੋਸੀਏਸ਼ਨ ਲੁਧਿਆਣਾ ਵੱਲੋਂ ਵੀ ਪੰਜਾਬ ਦੇ ਅੰਮ੍ਰਿਤਸਰ ਵਿਚ ਵਕੀਲ ਹਿਮਾਂਸ਼ੂ ਅਰੋੜਾ ਅਤੇ ਗੌਰਵ ਅਰੋੜਾ ਦੇ ਘਰ ਦੇ ਬਾਹਰ ਹੋਏ ਹਮਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ। ਸਮੁੱਚਾ ਵਕੀਲ ਭਾਈਚਾਰਾ ਅੱਜ ਮੁਕੰਮਲ ਹੜਤਾਲ ‘ਤੇ ਰਹੇਗਾ। ਇਹ ਕਦਮ ਜ਼ਿਲਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਦੇ ਸਮਰਥਨ ਵਿਚ ਚੁੱਕਿਆ ਗਿਆ ਹੈ। ਇਹ ਫੈਸਲਾ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ।

ਪ੍ਰਧਾਨ ਚੇਤਨ ਵਰਮਾ ਅਤੇ ਸਕੱਤਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਅੰਮ੍ਰਿਤਸਰ ਵਿਚ ਦੋ ਵਕੀਲਾਂ ਹਿਮਾਂਸ਼ੂ ਅਰੋੜਾ ਅਤੇ ਗੌਰਵ ਅਰੋੜਾ ਦੇ ਘਰ ਦੇ ਬਾਹਰ ਹੋਏ ਹਮਲੇ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਨੇ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਕਾਰਜਕਾਰਨੀ ਕਮੇਟੀ ਨੇ ਆਪਣੇ ਮਤੇ ਵਿਚ ਕਿਹਾ ਕਿ ਬਾਰ ਐਸੋਸੀਏਸ਼ਨ ਲੁਧਿਆਣਾ ਕਾਨੂੰਨੀ ਭਾਈਚਾਰੇ ਨਾਲ ਇੱਕਮੁੱਠ ਹੈ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕਰਦੀ ਹੈ। ਲੁਧਿਆਣਾ ਦਾ ਸਮੁੱਚਾ ਵਕੀਲ ਭਾਈਚਾਰਾ ਵਕੀਲਾਂ ਦੇ ਹਿੱਤਾਂ ਲਈ ਇਕਜੁੱਟ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)