ਫਿਲੌਰ ‘ਚ ਦੇਖਿਆ ਗਿਆ ਤੇਂਦੂਆ! ਵੀਡੀਓ ਵਾਇਰਲ ਹੋਣ ਪਿੱਛੋਂ ਲੋਕਾਂ ‘ਚ ਦਹਿਸ਼ਤ

0
1174

ਜਲੰਧਰ, 18 ਦਸੰਬਰ| ਫਿਲੌਰ ਵਿਖੇ ਤੇਂਦੁਆ ਆਉਣ ਦੀ ਸੂਚਨਾ ਮਿਲੀ ਹੈ। ਇਸ ਗੱਲ ਤਹਿਤ ਇੱਕ CCTV ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਬਾਬਤ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਨਾ ਹੀ ਕਿਸੇ ਵੱਲੋਂ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰ ਸੋਸ਼ਲ ਮੀਡੀਆ ‘ਤੇ ਤੇਂਦੁਆ ਦੀ ਵੀਡੀਓ ਵਾਇਰਲ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਜ਼ਰੂਰ ਹੈ।