ਫਰਜ਼ੀ ਮੁਕਾਬਲੇ ‘ਚ ਭਰਾਵਾਂ ਨੂੰ ਮਾਰਨ ਦੇ ਮਾਮਲੇ ਚ 2 ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਨੂੰ ਉਮਰ ਕੈਦ

0
743

ਲੁਧਿਆਣ| ਜਮਾਲਪੁਰ ਦੀ ਸਥਾਨਕ ਕਾਲੋਨੀ ਚ 8 ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁਕਾਬਲਾ ਕਰ ਕੇ 2 ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ‘ਚ ਅਦਾਲਤ ਨੇ ਇਕ ਅਕਾਲੀ ਆਗੂ ਗੁਰਜੀਤ ਸਿੰਘ, ਪੁਲਿਸ ਕਾਂਸਟੇਬਲ ਯਾਦਵਿੰਦਰ ਅਤੇ ਹੋਮ ਗਾਰਡ ਦੇ ਜਵਾਨ ਅਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਰਾਜ ਕੁਮਾਰ ਗਰਗ ਨੇ ਦੋਸ਼ੀਆਂ ਨੂੰ 1 ਲੱਖ 7 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਵੀ ਹੁਕਮ ਦਿੱਤੇ ਹਨ, ਜਿਸ ਚੋ 1 ਲਖ ਰੁਪਏ ਪੀੜਤ ਪਰਿਵਾਰ ਨੂੰ ਦੇਣ ਦੇ ਹੁਕਮ ਦਿੱਤੇ।

ਇਸ ਮਾਮਲੇ ਵਿਚ ਅਦਾਲਤ ਨੇ ਬਲਦੇਵ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਸ ਝੂਠੇ ਮੁਕਾਬਲੇ ’ਚ ਮਾਛੀਵਾੜਾ ਦੇ ਪਿੰਡ ਭੋਆਪੁਰ ਵਾਸੀ ਜਤਿੰਦਰ ਸਿੰਘ ਤੇ ਉਸ ਦੇ ਭਰਾ ਹਰਿੰਦਰ ਸਿੰਘ ਨੂੰ ਮਾਰਿਆ ਗਿਆ ਸੀ। ਪੀੜਤ ਪਰਿਵਾਰ ਨੂੰ ਅੱਠ ਸਾਲ ਬਾਅਦ ਇਨਸਾਫ ਮਿਲਿਆ ਹੈ। ਜਾਣਕਾਰੀ ਅਨੁਸਾਰ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ 27 ਸਤੰਬਰ 2014 ਨੂੰ ਸਵੇਰੇ ਮਾਛੀਵਾੜਾ ਪੁਲਿਸ ਦੇ ਨਾਲ ਅਕਾਲੀ ਆਗੂ ਗੁਰਜੀਤ ਸਿੰਘ ਮੌਜੂਦ ਸੀ ਤੇ ਉਨ੍ਹਾਂ ਨੇ ਦੋਵੇਂ ਸਕੇ ਭਰਾਵਾਂ ਦਾ ਕਤਲ ਕਰਕੇ ਇਸ ਨੂੰ ਪੁਲਿਸ ਮੁਕਾਬਲਾ ਦਿਖਾਇਆ ਸੀ। ਜਾਂਚ ਮਗਰੋਂ ਪਤਾ ਲੱਗਿਆ ਕਿ ਇਹ ਮੁਕਾਬਲਾ ਝੂਠਾ ਹੈ। ਇਸ ਸਬੰਧੀ ਥਾਣਾ ਜਮਾਲਪੁਰ ਦੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ।