ਚੰਡੀਗੜ੍ਹ| ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਤੋੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲੀ ਕਰਵਾਈਆਂ ਜ਼ਮੀਨਾਂ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵਲੋਂ ਪੰਜਾਬ ਵਿਚ ਥਾਂ ਥਾਂ ਖੁੱਲ਼੍ਹੇ ਗੈਰਕਾਨੂੰਨੀ ਆਈਲੈਟਸ ਸੈਂਟਰਾਂ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਐਨਆਰਆਈ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਹੀ ਇਸ ਮੁੱਦੇ ਉਤੇ ਮੀਟਿੰਗ ਹੋਈ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਕਰਿਆਨੇ ਦੀਆਂ ਦੁਕਾਨਾਂ ਵਾਂਗ ਥਾਂ ਥਾਂ ਗੈਰਕਾਨੂੰਨੀ ਆਇਲਟਸ ਸੈਂਟਰਾਂ ਨੂੰ ਬੰਦ ਕੀਤਾ ਜਾਵੇਗਾ ਤੇ ਨਿਯਮਾਂ ਖਿਲਾਫ ਜਾ ਕੇ ਖੋਲ੍ਹੇ ਆਈਲੈਟਸ ਸੈਂਟਰਾਂ ਉਤੇ ਸਖਤ ਕਾਰਵਾਈ ਕੀਤੀ ਜਾਵੇਗਾ। ਇਸ ਤੋਂ ਇਲਾਵਾ ਗੈਰਕਾਨੂੰਨੀ ਤੌਰ ਉਤੇ ਕੰਮ ਕਰ ਰਹੇ ਟਰੈਵਲ ਏਜੰਟਾਂ ਖਿਲਾਫ ਵੀ ਸਖਚ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।