ਅੰਮ੍ਰਿਤਸਰ | ਅੰਮ੍ਰਿਤਸਰ ਦੇ ਇਕ ਸਕੂਲ ‘ਚ ਪੜ੍ਹਦੇ 12 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਗਿਆ ਤੇ ਬਾਅਦ ‘ਚ ਮੌਤ ਦੇ ਘਾਟ ਉਤਾਰ ਕੇ ਨਹਿਰ ਵਿੱਚ ਸੁੱਟ ਦਿੱਤਾ।
ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੱਚੇ ਦਾ ਨਾਂ ਰੋਹਿਤ ਰੰਜਨ ਹੈ ਤੇ ਉਹ ਘਰੋਂ ਸਕੂਲ ਪੇਪਰ ਦੇਣ ਗਿਆ ਸੀ ਪਰ ਵਾਪਸ ਨਹੀਂ ਪਰਤਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਉਣੇ ਸ਼ੁਰੂ ਹੋ ਗਏ ਤੇ ਇਹ ਕਿਹਾ ਜਾਣ ਲੱਗਾ ਕਿ ਜੇਕਰ ਉਨ੍ਹਾਂ ਨੂੰ ਬੱਚਾ ਸਹੀ-ਸਲਾਮਤ ਚਾਹੀਦਾ ਹੈ ਤਾਂ ਉਨ੍ਹਾਂ ਨੂੰ 3 ਲੱਖ ਰੁਪਏ ਦਿੱਤੇ ਜਾਣ, ਨਹੀਂ ਤਾਂ ਬੱਚੇ ਨੂੰ ਮਾਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੋਹਿਤ ਨਾਂ ਦਾ ਬੱਚਾ ਅਗਵਾ ਹੋਇਆ ਹੈ ਤਾਂ ਪੁਲਿਸ ਪਾਰਟੀਆਂ ਬਣਾ ਕੇ ਮੌਕੇ ‘ਤੇ ਜਾ ਕੇ ਬੱਚੇ ਦੀ ਭਾਲ ਸ਼ੁਰੂ ਕੀਤੀ ਤੇ ਅਗਵਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁੱਛਗਿਛ ਦੌਰਾਨ ਅਗਵਾਕਾਰਾਂ ਨੇ ਦੱਸਿਆ ਕਿ ਬੱਚੇ ਨੂੰ ਇਸ ਲਈ ਮਾਰ ਦਿੱਤਾ ਕਿਉਂਕਿ ਬੱਚਾ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਿਹਾ ਸੀ। ਅਗਵਾਕਾਰਾਂ ਨੇ ਕੱਲ ਸ਼ਾਮ 7.25 ਵਜੇ ਬੱਚੇ ਦੀ ਲਾਸ਼ ਇਕ ਬੋਰੀ ‘ਚ ਪਾਈ ਤੇ ਰਿਕਸ਼ਾ ‘ਤੇ ਲਿਜਾ ਕੇ ਸੁਲਤਾਨਵਿੰਡ ਨਹਿਰ ‘ਚ ਸੁੱਟ ਦਿੱਤਾ। ਪੁਲਿਸ ਅਗਵਾਕਾਰ ਦੀ ਨਿਸ਼ਾਨਦੇਹੀ ‘ਤੇ ਲਾਸ਼ ਦੀ ਭਾਲ ਕਰ ਰਹੀ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)