ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਹੋ ਸਕਦੇ ਹਨ ਸ਼ਾਮਲ

0
617

ਲੁਧਿਆਣਾ | ਜ਼ਿਲ੍ਹੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਦੇ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ ਪਾਰਟੀ ਦਾ ਗ੍ਰਾਫ਼ ਲਗਾਤਾਰ ਹੇਠਾਂ ਡਿੱਗ ਰਿਹਾ ਹੈ। ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਸੰਨੀ ਕੈਂਥ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜਦੋਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੇਲ੍ਹ ਵਿੱਚ ਹਨ, ਉਦੋਂ ਤੋਂ LIP ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਕੋਈ ਆਗੂ ਸਾਹਮਣੇ ਨਜ਼ਰ ਨਹੀਂ ਆ ਰਿਹਾ। ਸੰਨੀ ਕੈਂਥ ਦੇ ਅਸਤੀਫੇ ਤੋਂ ਬਾਅਦ ਕਈ ਹੋਰ ਨੇਤਾਵਾਂ ਨੇ ਵੀ ਅਸਤੀਫੇ ਦੀ ਤਿਆਰੀ ਕਰ ਲਈ ਹੈ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।

ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ
ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕਈ ਨੇਤਾ ਸੰਨੀ ਕੈਂਥ ਦੇ ਸੰਪਰਕ ‘ਚ ਹਨ। ਸੰਨੀ ਕੈਂਥ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਪਰ ਸੰਨੀ ਕੈਂਥ ਨੇ ਇਸ ਮਾਮਲੇ ‘ਤੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।