Lok Sabha election : ਅਗਲੇ 5 ਦਿਨਾਂ ‘ਚ ਪੰਜ ਸੀਟਾਂ ਦਾ ਐਲਾਨ ਕਰੇਗੀ ‘ਆਪ’, CM ਮਾਨ ਨੇ ਦਿੱਤੀ ਜਾਣਕਾਰੀ

0
1294

ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਵੱਲੋਂ 8 ਸੀਟਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।

ਪੋਸਟ ਰਾਹੀਂ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ- ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ 5 ਲੋਕ ਸਭਾ ਟਿਕਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ‘ਆਪ’ ਪੰਜਾਬ ਦੀ ਇੱਕੋ-ਇੱਕ ਰਾਸ਼ਟਰੀ ਅਤੇ ਖੇਤਰੀ ਪਾਰਟੀ ਹੈ, ਜਿਸ ਨੇ ਹੁਣ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜੇਕਰ ‘ਆਪ’ ਅਗਲੇ 5 ਦਿਨਾਂ ‘ਚ ਹੋਰ 5 ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤਾਂ ‘ਆਪ’ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਾਲੀ ਪਾਰਟੀ ਹੋਵੇਗੀ।