ਫਗਵਾੜਾ ‘ਚ LPU ਦੇ ਵਿਦਿਆਰਥੀ ਨੇ ਦਿੱਤੀ ਜਾਨ; ਡਿਪ੍ਰੈਸ਼ਨ ਦਾ ਮਰੀਜ਼ ਸੀ ਅਰੁਣ ਕੁਮਾਰ

0
1254

ਫਗਵਾੜਾ, 28 ਅਕਤੂਬਰ | LPU ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿਚ ਰਹਿੰਦਾ ਸੀ।

ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੜ੍ਹਦੇ ਵਰੁਣ ਨੇ ਆਪਣੇ ਪੀਜੀ ਵਿਚ ਹੀ ਜਾਨ ਦੇ ਦਿੱਤੀ। ਘਟਨਾ ਦਾ ਖੁਲਾਸਾ ਸ਼ਨੀਵਾਰ ਸਵੇਰੇ ਹੋਇਆ। ਇਸ ਤੋਂ ਬਾਅਦ ਫਗਵਾੜਾ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚੀ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਨੇ ਮਾਮਲੇ ਵਿਚ ਸੀਆਰਪੀਸੀ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਉਸਦੇ ਪਰਿਵਾਰ ਦੇ ਆਉਣ ਤੱਕ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।