ਲੁਧਿਆਣਾ | ਪੁਲਿਸ ਨੇ ਦੇਹ-ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ਾਂ ਤਹਿਤ ਚਰਨਜੀਤ ਸਿੰਘ ਉਰਫ਼ ਚੰਨੀ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਹੈ ਕਿ ਮੁਲਜ਼ਮ ਬਾਹਰੋਂ ਔਰਤਾਂ ਬੁਲਾ ਕੇ ਆਪਣੇ ਘਰ ਵਿਚ ਧੰਦਾ ਕਰਵਾਉਂਦਾ ਹੈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ।
ਇੰਸਪੈਕਟਰ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਵਿਰੁੱਧ ਮੁਕਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜਿਹੇ ਹੋਰ ਵਿਅਕਤੀਆਂ ਦੀ ਤਲਾਸ਼ ਕਰ ਰਹੀ ਹੈ ਜੋ ਇਸ ਧੰਦੇ ਵਿਚ ਸ਼ਾਮਲ ਹਨ।