ਲੁਧਿਆਣਾ | ਸ਼ਹਿਰ ਦੇ ਪਾਸ਼ ਇਲਾਕੇ ਬੀਆਰਐੱਸ ਨਗਰ ‘ਚੋਂ ਸ਼ੱਕੀ ਹਾਲਾਤ ਵਿਚ 13 ਸਾਲ ਦੀ ਵਿਦਿਆਰਥਣ ਲਾਪਤਾ ਹੋ ਗਈ। 5 ਦਿਨ ਬੀਤਣ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੂੰ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਦਾਦੀ ਨੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਉਸਦੀ ਪੋਤੀ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ । ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਲੜਕੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੜਕੀ ਦੀ ਦਾਦੀ ਦੇ ਬਿਆਨਾਂ ਉੱਪਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।