ਲੁਧਿਆਣਾ, 09 ਸਤੰਬਰ | ਸਿਵਲ ਹਸਪਤਾਲ ਲੁਧਿਆਣਾ ਵਿਚ 27 ਅਗਸਤ ਨੂੰ ਸਟਰੈਚਰ ਤੋਂ ਡਿੱਗ ਕੇ ਮਰੀਜ਼ ਦੀ ਮੌਤ ਦੇ ਮਾਮਲੇ ਵਿੱਚ ਡੀਸੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂਕਿ ਬਾਕੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਬਲਵੀਰ ਸਿੰਘ ਨੇ ਦਿੱਤੀ।

ਉਹ ਸ਼ੁੱਕਰਵਾਰ ਦੁਪਹਿਰ ਨੂੰ ਸਿਵਲ ਹਸਪਤਾਲ ਪਹੁੰਚੇ। ਸਿਹਤ ਮੰਤਰੀ ਨੇ ਕਿਹਾ ਕਿ ਇਲਾਜ ‘ਚ ਅਣਗਹਿਲੀ ਕਾਰਨ ਹੋਈ ਮੌਤ ਦਾ ਮਾਮਲਾ ਗੰਭੀਰ ਹੈ। ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਮਾਮਲੇ ‘ਚ ਜਿਨ੍ਹਾਂ ਦੀ ਲਾਪਰਵਾਹੀ ਸਾਹਮਣੇ ਆਈ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।