ਮਾਛੀਵਾੜਾ ਸਾਹਿਬ| ਇੱਥੋਂ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ।
ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ। ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਉਹ ਵੀ ਹੈਰਾਨ ਹਨ।