ਲੁਧਿਆਣਾ | ਚੀਮਾ ਚੌਕ ਨੇੜੇ ਪੈਂਦੀ ਇਕ ਫੈਕਟਰੀ ਦੇ ਮਾਲਕ ਨੂੰ ਨਿਸ਼ਾਨਾ ਬਣਾਉਂਦਿਆਂ ਬਦਮਾਸ਼ਾਂ ਨੇ ਉਸ ਦੇ ਸਿਰ ‘ਚ ਰਾਡ ਮਾਰ ਕੇ ਸਾਢੇ 9 ਲੱਖ ਰੁਪਏ ਲੁੱਟ ਲਏ। ਜ਼ਖਮੀ ਹਾਲਤ ਵਿੱਚ ਫੈਕਟਰੀ ਮਾਲਕ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਫੈਕਟਰੀ ਮਾਲਕ ਘਰੋਂ ਫੈਕਟਰੀ ਵੱਲ ਜਾ ਰਿਹਾ ਸੀ, ਜਿਵੇਂ ਹੀ ਫੈਕਟਰੀ ਦੇ ਗੇਟ ਲਾਗੇ ਪਹੁੰਚਿਆ ਤਾਂ ਬਦਮਾਸ਼ਾਂ ਨੇ ਉਸ ਦੇ ਸਿਰ ਵਿੱਚ ਰਾਡ ਮਾਰ ਕੇ ਸਾਢੇ 9 ਲੱਖ ਰੁਪਏ ਲੁੱਟ ਲਏ।
ਭੀੜਭਾੜ ਵਾਲੇ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਫੈਕਟਰੀ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਮੁਤਾਬਕ ਆਰੋਪੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ




































