ਲੁਧਿਆਣਾ | ਇਥੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਹਈ। ਜਾਣਕਾਰੀ ਅਨੁਸਾਰ ਨੌਜਵਾਨ ਘਰੋਂ ਕਟਿੰਗ ਕਰਵਾਉਣ ਨਿਕਲਿਆ ਸੀ ਪਰ ਵਾਪਸ ਘਰ ਨਹੀਂ ਮੁੜਿਆ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਉਸ ਦਾ ਪੁੱਤਕ ਐਤਵਾਰ ਨੂੰ ਘਰੋਂ ਹੇਅਰ ਡਰੈਸਰ ਕੋਲ ਕਟਿੰਗ ਕਰਵਾਉਣ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ।
ਪਰਿਵਾਰ ਵੱਲੋ ਭਾਲ ਕੀਤੀ ਗਈ ਤਾਂ ਨੌਜਵਾਨ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚ ਪਈ ਮਿਲੀ। ਮ੍ਰਿਤਕ ਦੀ ਪਛਾਣ ਜਸਮੀਤ ਸਿੰਘ 25 ਸਾਲ ਵਜੋਂ ਹੋਈ ਹੈ। ਲਾਸ਼ ਕਬਜ਼ੇ ਵਿਚ ਲੈ ਕੇ ਪੁਲਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਨੂੰ ਪਤਾ ਲੱਗਾ ਕਿ ਜਸਮੀਤ ਦੇ ਹੱਥ ’ਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।