ਲੁਧਿਆਣਾ : ਹਸਪਤਾਲ ‘ਚੋਂ ਚਾਰ ਦਿਨ ਦਾ ਬੱਚਾ ਚੋਰੀ, ਬੱਚਾ ਚੁੱਕ ਕੇ ਲਿਜਾਂਦੀ ਮਹਿਲਾ ਕੈਮਰੇ ‘ਚ ਕੈਦ

0
481

ਲੁਧਿਆਣਾ : ਲੁਧਿਆਣਾ ਦੇ ਸਿਵਲ ਹਸਪਤਾਲ ਵਿਚੋਂ ਚਾਰ ਦਿਨਾਂ ਦਾ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰ ਵਾਇਰਲ ਹੋਣ ਪਿੱਛੋਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਹਸਪਤਾਲ ਵਿਚ ਬੱਚਾ ਗਾਇਬ ਹੋਣ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਇਕ ਮਹਿਲਾ ਬੱਚੇ ਨੂੰ ਚੁੱਕ ਕੇ ਲੈ ਕੇ ਜਾਂਦੀ ਹੋਈ ਦਿਖਾਈ ਦੇ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪੀੜਤ ਪਰਿਵਾਰ ਨੇ ਹਸਪਤਾਲ ਪ੍ਰਸ਼ਾਸਨ ਉਤੇ ਅਣਗਹਿਲੀ ਦਾ ਦੋਸ਼ ਲਗਾਇਆ ਹੈ।