ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੋਰਾਹਾ ਨੇੜੇ ਦੱਖਣੀ ਬਾਈਪਾਸ ‘ਤੇ ਇਕ ਤੇਜ਼ ਰਫ਼ਤਾਰ ਪਿਕਅੱਪ ਜੀਪ ਨੇ ਬਾਈਕ ਸਵਾਰ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 1 ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖਮੀ ਹੋ ਗਿਆ। ਦੋਵੇਂ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਜਾ ਰਹੇ ਸਨ। ਘਟਨਾ ਤੋਂ ਬਾਅਦ ਡਰਾਈਵਰ ਜੀਪ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ।
ਮ੍ਰਿਤਕ ਦੀ ਪਛਾਣ 26 ਸਾਲਾ ਮਨਪ੍ਰੀਤ ਸਿੰਘ ਵਾਸੀ ਪਿੰਡ ਕੀਮਾ ਭੈਣੀ ਵਜੋਂ ਹੋਈ ਹੈ ਜਦਕਿ ਉਸ ਦੇ ਦੋਸਤ ਦੀ ਪਛਾਣ ਰਾਜਪੁਰਾ ਦੇ ਪਿੰਡ ਮਦਨਪੁਰ ਦੇ 25 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਅਮਨਦੀਪ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸਰਜੰਗਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਜਾ ਰਹੇ ਸਨ। ਜਦੋਂ ਉਹ ਬਾਈਪਾਸ ’ਤੇ ਸਰਵਿਸ ਲੇਨ ’ਤੇ ਪੁੱਜੇ ਤਾਂ ਪਿੰਡ ਗੁਰਥਲੀ ਰੋਡ ਤੋਂ ਆ ਰਹੀ ਜੀਪ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਕਾਰਨ ਮਨਪ੍ਰੀਤ ਅਤੇ ਅਮਨਦੀਪ ਸੜਕ ‘ਤੇ ਡਿੱਗ ਗਏ। ਭੱਜਣ ਦੀ ਕੋਸ਼ਿਸ਼ ਵਿਚ ਡਰਾਈਵਰ ਨੇ ਜੀਪ ਦੀ ਰਫ਼ਤਾਰ ਵਧਾ ਦਿੱਤੀ। ਦੋਵੇਂ ਨੌਜਵਾਨ ਜੀਪ ਦੇ ਹੇਠਾਂ ਫਸ ਗਏ। ਡਰਾਈਵਰ ਉਨ੍ਹਾਂ ਨੂੰ ਘਸੀਟ ਕੇ ਲੈ ਗਿਆ। ਬਾਅਦ ਵਿਚ ਭੱਜ ਗਿਆ। ਏਐਸਆਈ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਆਈਪੀਸੀ ਦੀ ਧਾਰਾ 279, 337, 338, 427 ਅਤੇ 304-ਏ ਤਹਿਤ ਕੇਸ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ