ਲੁਧਿਆਣਾ : ਬਹੁ-ਮੰਜ਼ਿਲਾ ਕੱਪੜਾ ਗੋਦਾਮ ਨੂੰ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ, ਤੰਗ ਗਲ਼ੀਆਂ ਨੇ ਵਧਾਈ ਫਾਇਰ ਬ੍ਰਿਗੇਡ ਦੀ ਮੁਸ਼ਕਲ

0
286

ਲੁਧਿਆਣਾ। ਲੁਧਿਆਣਾ ਦੇ ਕਿਤਾਬ ਬਜਾਰ ਨਜ਼ਦੀਕ ਸਥਿਤ ਇਕ ਬਹੁ-ਮੰਜ਼ਿਲਾਂ ਕਪੜਾ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਫਾਇਰਬ੍ਰਗੇਡ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਚੱਲ ਪਾਇਆ ਹੈ ਪਰ ਕਿਆਸ ਲਾਏ ਜਾ ਰਹੇ ਹਨ ਕਿ ਕੀ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਹਾਲਾਂਕਿ ਅੱਗ ਲੱਗਣ ਨਾਲ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ ਪਰ ਗੋਦਾਮ ਅੰਦਰ ਪਿਆ ਲੱਖਾਂ ਰੁਪਏ ਦਾ ਮਾਲ ਜਲ ਕੇ ਸੁਆਹ ਹੋ ਗਿਆ।

ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਕਿਤਾਬ ਬਾਜ਼ਾਰ ਨਜ਼ਦੀਕ ਇਕ ਕੱਪੜਾ ਗੋਦਾਮ ਨੂੰ ਅੱਗ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਚਾਰ ਤੋਂ ਪੰਜ ਗੱਡੀਆਂ ਲੱਗ ਚੁੱਕੀਆਾਂ ਹਨ। ਉਨ੍ਹਾਂ ਨੇ ਕਿਹਾ ਕਿ ਗਲੀਆਂ ਤੰਗ ਹੋਣ ਕਾਰਨ ਉਨ੍ਹਾਂ ਨੂੰ ਅੱਗ ਬਝਾਉਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਮੌਜੂਦ ਇਕ ਵਿਅਕਤੀ ਵੱਲੋਂ ਫਾਇਰ ਬ੍ਰਿਗੇਡ ਦੇ ਦੇਰੀ ਨਾਲ ਪਹੁੰਚਣ ਦੇ ਦੋਸ਼ ਵੀ ਲਗਾਏ ਗਏ।