ਲੁਧਿਆਣਾ। ਨਾਬਾਲਗਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਸ਼ੇਰਪੁਰ ਕਲਾਂ ਤੋਂ ਆਪਣੀ ਕਾਰ ਵਿੱਚ ਬਿਠਾ ਲਿਆ। ਜਿਸ ਤੋਂ ਬਾਅਦ ਉਹ ਉਸ ਨੂੰ ਭਗਵਾਨ ਦਾਸ ਮੰਦਿਰ ਲੈ ਗਿਆ, ਜਿੱਥੇ ਉਸ ਨੇ ਨਾਬਾਲਗ ਦੀ ਮਾਂਗ ‘ਤੇ ਸਿੰਦੂਰ ਲਗਾ ਦਿੱਤਾ। ਨਾਬਾਲਗਾ ਨੇ ਵੀ ਨੌਜਵਾਨ ਦਾ ਵਿਰੋਧ ਕੀਤਾ। ਇਸ ਦੇ ਬਾਵਜੂਦ ਉਹ ਉਸ ਨੂੰ ਜ਼ਬਰਦਸਤੀ ਕਾਰ ਵਿਚ ਲੈ ਗਿਆ। ਜਿਸ ਤੋਂ ਬਾਅਦ ਉਸ ਨੇ ਉੱਥੇ ਉਸ ਨਾਲ ਬਲਾਤਕਾਰ ਕੀਤਾ।
ਜਿਸ ਤੋਂ ਬਾਅਦ ਦੋਸ਼ੀ ਨਾਬਾਲਗਾ ਨੂੰ ਘਰ ਦੇ ਕੋਲ ਛੱਡ ਕੇ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਪਾਵਰ ਹਾਊਸ ਰੇਲਵੇ ਲਾਈਨ ਨੇੜੇ ਰਾਜੀਵ ਗਾਂਧੀ ਕਲੋਨੀ ਵਾਸੀ ਸੰਜੇ ਯਾਦਵ ਵਜੋਂ ਹੋਈ ਹੈ। ਮੁਲਜ਼ਮ ਵਿਦਿਆਰਥੀ ਦੇ ਇਲਾਕੇ ਦਾ ਰਹਿਣ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਵੀ ਦੋਸ਼ੀ ਵਿਦਿਆਰਥੀ ‘ਤੇ ਬੁਰੀ ਨਜ਼ਰ ਰੱਖਦਾ ਸੀ। ਮੌਕਾ ਦੇਖ ਕੇ ਮੁਲਜ਼ਮ ਨੇ ਸਕੂਲ ਜਾ ਰਹੀ ਲੜਕੀ ਨੂੰ ਕਾਰ ਵਿੱਚ ਬਿਠਾ ਲਿਆ। ਮੁਲਜ਼ਮ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਵਿਦਿਆਰਥਣ ਦਾ ਮੈਡੀਕਲ ਕਰਵਾਇਆ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।