ਲੁਧਿਆਣਾ : ਸਮਾਜ-ਸੇਵੀ ਨੇ ਕੋਲਡ ਡਰਿੰਕ ‘ਚ ਨਸ਼ੀਲੀ ਚੀਜ਼ ਪਿਆ ਕੇ ਔਰਤ ਨਾਲ ਕੀਤਾ ਰੇਪ, ਗਰਭਵਤੀ ਹੋਣ ‘ਤੇ ਦੇ ਰਿਹਾ ਧਮਕੀਆਂ

0
2057

ਲੁਧਿਆਣਾ | ਇਥੇ ਸਮਾਜ ਸੇਵੀ ‘ਤੇ ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਜਦੋਂ ਮਹਿਲਾ ਗਰਭਵਤੀ ਹੋ ਗਈ ਤਾਂ ਸਮਾਜ ਸੇਵੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਚੇਤਨ ਬਵੇਜਾ ਵਾਸੀ ਸੈਕਟਰ 32 ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੀੜਤ ਔਰਤ ਨੇ 12 ਅਗਸਤ ਨੂੰ ਪੁਲਿਸ ਨੂੰ ਦੱਸਿਆ ਕਿ ਉਹ ਚੀਮਾ ਚੌਕ ਨੇੜੇ ਸਥਿਤ ਮੁਲਜ਼ਮ ਚੇਤਨ ਬਵੇਜਾ ਦੇ ਦਫ਼ਤਰ ਵਿਚ ਕੰਮ ਕਰਦੀ ਸੀ। ਮੁਲਜ਼ਮਾਂ ਨੇ ਉਸ ਨੂੰ ਕੋਲਡ ਡਰਿੰਕ ਵਿਚ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ। ਜਦੋਂ ਉਹ ਬੇਹੋਸ਼ ਹੋ ਗਈ ਤਾਂ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾਏ।

ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਸ ਨੂੰ ਹੋਸ਼ ਆਈ ਅਤੇ ਦੋਸ਼ੀ ਦਾ ਵਿਰੋਧ ਕੀਤਾ ਤਾਂ ਦੋਸ਼ੀ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਨ ਲੱਗਾ। ਪੀੜਤਾ ਅਨੁਸਾਰ ਮੁਲਜ਼ਮ ਵਿਆਹ ਦੇ ਬਹਾਨੇ ਉਸ ਨਾਲ ਵਾਰ-ਵਾਰ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਉਹ ਗਰਭਵਤੀ ਹੋ ਗਈ ਤਾਂ ਦੋਸ਼ੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਦੂਜੇ ਪਾਸੇ ਚੇਤਨ ਬਵੇਜਾ ਦਾ ਕਹਿਣਾ ਹੈ ਕਿ ਔਰਤ ਅਤੇ ਉਸ ਦੇ ਦੋ ਸਾਥੀ ਉਸ ਤੋਂ 25 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹਨ। ਉਨ੍ਹਾਂ ਇਸ ਸਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਥਾਣਾ ਡਵੀਜ਼ਨ ਨੰਬਰ 7 ਨੂੰ ਸ਼ਿਕਾਇਤ ਵੀ ਦਿੱਤੀ ਹੈ | ਸਿਆਸੀ ਰੰਜਿਸ਼ ਕਾਰਨ ਮੈਨੂੰ ਇਸ ਕੇਸ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।