ਲੁਧਿਆਣਾ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, 2 ਨੌਜਵਾਨਾਂ ਦੀ ਮੌਤ

0
268

ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਆਸੀ ਕਲਾਂ ਦੇ ਵਾਸੀ ਖੁਸ਼ਕਿਸਮਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਿੰਡ ਵੱਲ ਜਾ ਰਿਹਾ ਸੀ। ਗੁੱਜਰਵਾਲ ਦਾ ਰਹਿਣ ਵਾਲਾ ਖੁਸ਼ਕਿਸਮਤ ਦਾ ਭਤੀਜਾ ਜਗਜੀਵਨ ਸਿੰਘ (30) ਵੀ ਆਪਣੇ ਮੋਟਰਸਾਈਕਲ ‘ਤੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਨਾਰੰਗਵਾਲ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਕੰਟਰੋਲ ਗਵਾਉਣ ਤੋਂ ਬਾਅਦ ਮੋਟਰਸਾਈਕਲ ਉਨ੍ਹਾਂ ਦੇ ਭਤੀਜੇ ਦੇ ਮੋਟਰਸਾਈਕਲ ਵਿਚ ਆ ਕੇ ਵੱਜਾ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਮਨਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੰਭੀਰ ਰੂਪ ਵਿਚ ਫੱਟੜ ਖੁਸ਼ਕਿਸਮਤ ਸਿੰਘ ਦੇ ਭਤੀਜੇ ਜਗਜੀਵਨ ਸਿੰਘ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।