ਲੁਧਿਆਣਾ | ਇਥੋਂ ਦੇ ਨਿਊ ਸੁਖਦੇਵ ਨਗਰ ਦੇ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਨਾਬਾਲਿਗਾ ਦੇ ਪਿਤਾ ਦੇ ਬਿਆਨਾਂ ਉੱਪਰ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉਸ ਮੁਤਾਬਕ 15 ਸਾਲ ਦੀ ਨਾਬਾਲਗ ਬੇਟੀ ਸਕੂਲ ਵਿਚ ਪ੍ਰੈਕਟੀਕਲ ਦਾ ਪੇਪਰ ਦੇਣ ਲਈ ਗਈ ਸੀ। ਪੇਪਰ ਖਤਮ ਹੋਣ ਤੋਂ ਕਾਫੀ ਸਮੇਂ ਬਾਅਦ ਉਹ ਜਦੋਂ ਵਾਪਸ ਨਹੀਂ ਆਈ ਤਾਂ ਉਨ੍ਹਾਂ ਆਪਣੇ ਪੱਧਰ ‘ਤੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਲੜਕੀ ਦਾ ਕੋਈ ਸੁਰਾਗ ਹੱਥ ਨਹੀਂ ਲੱਗਾ ਤਾਂ ਉਨ੍ਹਾਂ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾ ਦਿੱਤੀ। ਮੁੱਦਈ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕਿਸੇ ਨੇ ਨਿੱਜੀ ਸੁਆਰਥ ਲਈ ਉਸਦੀ ਨਾਬਾਲਿਗ ਬੇਟੀ ਨੂੰ ਅਗਵਾ ਕਰਕੇ ਆਪਣੇ ਕਬਜ਼ੇ ਵਿਚ ਰੱਖਿਆ ਹੋਇਆ ਹੈ।