ਲੁਧਿਆਣਾ : ਗੁਰਦੁਆਰੇ ਮੱਥਾ ਟੇਕਣ ਜਾਂਦੇ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

0
532

ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾੜਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦੋਂਕਿ ਉਸ ਦੇ 2 ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਦਾ ਕਹਿਣਾ ਹੈ ਕਿ ਗੁਰਪ੍ਰੀਤ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਗੁਰਪ੍ਰੀਤ ਨੂੰ ਭੰਗੜੇ ਦਾ ਬਹੁਤ ਸ਼ੌਕ ਸੀ। ਉਹ ਸਕੂਲ ਦੀ ਭੰਗੜਾ ਟੀਮ ਦਾ ਮੈਂਬਰ ਸੀ। ਉਸਦੀ ਇਕ ਛੋਟੀ ਭੈਣ ਵੀ ਹੈ।

ਦੂਜੇ ਪਾਸੇ ਗੁਰਪ੍ਰੀਤ ਦੇ ਦੋਵੇਂ ਸਾਥੀਆਂ ਨੂੰ ਅਜੇ ਤੱਕ ਹੋਸ਼ ਨਹੀਂ ਆਇਆ। ਦੋਵੇਂ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਹਨ। ਇਕ ਜ਼ਖਮੀ ਨੌਜਵਾਨ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੇ ਨਾਂ ਦਾ ਪਤਾ ਨਹੀਂ ਲੱਗ ਸਕਿਆ।