ਲੁਧਿਆਣਾ : ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

0
374

ਲੁਧਿਆਣਾ | ਜ਼ਿਲ੍ਹੇ ਦੇ ਧੂਰੀ ਲਾਈਨ ਸਥਿਤ ਸਕਰੈਪ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਗੋਦਾਮ ‘ਚੋਂ ਧੂੰਆਂ ਨਿਕਲਦਾ ਦੇਖ ਕੇ ਵਸਨੀਕਾਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ। ਇਹ ਗੋਦਾਮ ਸਕਰੈਪ ਰੱਖਣ ਲਈ ਕਿਰਾਏ ‘ਤੇ ਲਿਆ ਗਿਆ ਸੀ।

ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ ਆਸ-ਪਾਸ ਰਹਿੰਦੇ ਰਿਸ਼ਤੇਦਾਰਾਂ ਨੇ ਪਾਣੀ ਆਦਿ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ। ਗੋਦਾਮ ਦੇ ਮਾਲਕ ਅਨੁਸਾਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਫਿਲਹਾਲ ਮੁੱਢਲੀ ਜਾਂਚ ਦੌਰਾਨ ਅਜਿਹਾ ਲੱਗ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਤੋਂ ਬਾਅਦ ਗੋਦਾਮ ‘ਚ ਕਈ ਧਮਾਕੇ ਵੀ ਹੋਏ। ਇਲਾਕਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੌਕੇ ‘ਤੇ ਖੜ੍ਹੇ ਲੋਕਾਂ ਨੂੰ ਬੇਵਜ੍ਹਾ ਭਜਾ ਦਿੱਤਾ।