ਲੁਧਿਆਣਾ, 9 ਨਵੰਬਰ| ਲੁਧਿਆਣਾ ਤੋਂ ਦਿਲ-ਦਹਿਲਾਉਂਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਰੇਲਵੇ ਸਟੇਸ਼ਨ ਤੋਂ ਤਿੰਨ ਮਹੀਨੇ ਦਾ ਬੱਚਾ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਤੋਂ ਆਇਆ ਸੀ। ਸਾਰਾ ਪਰਿਵਾਰ ਰੇਲਵੇ ਸਟੇਸ਼ਨ ਉਤੇ ਸੁੱਤਾ ਪਿਆ ਸੀ ਕਿ ਇਸ ਦੌਰਾਨ ਕੋਈ ਉਨ੍ਹਾਂ ਦੇ 3 ਮਹੀਨੇ ਦੇ ਬੱਚੇ ਨੂੰ ਚੁੱਕ ਕੇ ਲੈ ਗਿਆ।
ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵੀ ਹਰਕਤ ਵਿਚ ਆ ਗਈ ਤੇ ਉਸਨੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਬੱਚੇ ਬਾਰੇ ਕੋਈ ਜਾਣਕਾਰੀ ਨਹੀਂ।