ਲੁਧਿਆਣਾ : ਸਾਹਨੇਵਾਲ ‘ਚ ਇਕੱਲੀ ਰਹਿੰਦੀ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
825

ਲੁਧਿਆਣਾ| ਲੁਧਿਆਣਾ ਦੇ ਪਿੰਡ ਸਾਹਨੇਵਾਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਉਸ ਦੇ ਪਤੀ ਦੀ ਕਰੀਬ 28 ਸਾਲ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਘਰ ‘ਚ ਇਕੱਲੀ ਰਹਿੰਦੀ ਸੀ। ਔਰਤ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।

ਸੋਮਵਾਰ ਨੂੰ ਗੁਆਂਢੀਆਂ ਨੇ ਸੁਰਿੰਦਰ ਕੌਰ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਦੋਂ ਕਿਸੇ ਨੇ ਗੇਟ ਨਾ ਖੋਲ੍ਹਿਆ ਤਾਂ ਗੁਆਂਢ ਵਿਚ ਰਹਿਣ ਵਾਲਾ ਵਿਅਕਤੀ ਪੌੜੀ ਲਾ ਕੇ ਘਰ ਦੇ ਅੰਦਰ ਦਾਖ਼ਲ ਹੋ ਗਿਆ। ਉਥੇ ਸੁਰਿੰਦਰ ਕੌਰ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ਵਿਚ ਪਈ ਸੀ। ਇਸ ਤੋਂ ਬਾਅਦ ਉਸ ਨੇ ਤੁਰੰਤ ਔਰਤ ਦੇ ਸਹੁਰੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਔਰਤ ਦਾ ਸਹੁਰਾ ਨੇੜੇ ਹੀ ਰਹਿੰਦਾ ਹੈ।

ਸੂਚਨਾ ਮਿਲਦੇ ਹੀ ਏਡੀਸੀਪੀ ਸੁਹੇਲ ਮੀਰ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।