ਲੁਧਿਆਣਾ : ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਅਗਵਾ ਕਰਕੇ ਲੈ ਗਿਆ ਨੌਜਵਾਨ

0
801

ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਨਾਬਾਲਿਗ ਲੜਕੀ ਨੂੰ ਅਗਵਾ ਕਰਕੇ ਲੈ ਗਿਆ। ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ 24 ਮਾਰਚ ਨੂੰ ਉਨ੍ਹਾਂ ਦੀ ਬੇਟੀ ਘਰ ਦੇ ਬਾਹਰੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ ਸੀ।

ਪਰਿਵਾਰ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਕੁਝ ਦਿਨਾਂ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਗੁਰੂ ਤੇਗ ਬਹਾਦਰ ਕਾਲੋਨੀ ਤਾਜਪੁਰ ਰੋਡ ਦਾ ਰਹਿਣ ਵਾਲਾ ਇਕ ਨੌਜਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਏਐਸਆਈ ਪਿਆਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।