ਲੁਧਿਆਣਾ : ਕਰੇਨ ਦੀ ਲਪੇਟ ‘ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ‘ਤੇ ਮੌਤ

0
620

ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੇਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿਚ ਫੱਟੜ ਹੋ ਗਿਆ।

ਸਮਰਾਲਾ ਚੌਕ ਵੱਲ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਕਰੇਨ ਨੂੰ ਕਰਾਸ ਕੀਤਾ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਦੋਵੇਂ ਚੰਡੀਗੜ੍ਹ ਰੋਡ ‘ਤੇ ਹੀ ਡਿੱਗ ਗਏ ਅਤੇ ਪਿੱਛੋਂ ਆ ਰਹੀ ਕਰੇਨ ਮੋਟਰਸਾਈਕਲ ਸਵਾਰਾਂ ਨੂੰ ਦਰੜ ਕੇ ਅੱਗੇ ਲੰਘ ਗਈ। ਮੋਟਰਸਾਈਕਲ ਸਵਾਰ ਇਕ ਨੌਜਵਾਨ ਨੇ ਮੌਕੇ ‘ਤੇ ਹੀ ਦਮ ਤੋੜ ਗਿਆ ਅਤੇ ਦੂਜਾ ਗੰਭੀਰ ਹੋ ਗਿਆ।

ਘਟਨਾ ਤੋਂ ਬਾਅਦ ਕਰੇਨ ਚਾਲਕ ਫਰਾਰ ਹੋ ਗਿਆ। ਪੁਲਿਸ ਨੇ ਕਰੇਨ ਕਬਜ਼ੇ ਵਿਚ ਲੈ ਕੇ ਚਾਲਕ ਦੀ ਸ਼ਨਾਖਤ ਅਤੇ ਗ੍ਰਿਫ਼ਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਸਾਰੀ ਘਟਨਾ ਸੜਕ ਕਿਨਾਰੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ।