&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਲੁਧਿਆਣਾ ਵਿਚ ਬਦਮਾਸ਼ਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਟਿੱਬਾ ਰੋਡ ਸਥਿਤ ਚਰਨ ਨਗਰ ਇਲਾਕੇ ਵਿੱਚ ਦੇਰ ਸ਼ਾਮ ਕੁਝ ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਗਲ਼ੀ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ। ਇਥੋਂ ਤੱਕ ਕੇ ਛੁਡਵਾਉਣ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਕੁੱਟਿਆ ਗਿਆ। ਜਿਸ ਤੋਂ ਬਾਅਦ ਵਾਰਡ ਨੰਬਰ 13 ਦੇ ਕੌਂਸਲਰ ਸਰਬਜੀਤ ਸਿੰਘ ਆਪਣੀ ਇਨੋਵਾ ਕਾਰ ਵਿੱਚ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਲੈ ਕੇ ਆਏ&comma; ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕੌਂਸਲਰ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਤੇ ਨਾਲੇ ਹਸਪਤਾਲ ਵਿੱਚ ਕਾਰ ਵਿੱਚ ਲਿਆਂਦੇ ਜ਼ਖ਼ਮੀਆਂ ਦੀ ਵੀ ਕੁੱਟਮਾਰ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੀ ਗਿਣਤੀ 20 ਤੋਂ 25 ਸੀ। ਸਾਰੇ ਬਦਮਾਸ਼ ਵੱਖ-ਵੱਖ ਬਾਈਕਾਂ &OpenCurlyQuote;ਤੇ ਸਵਾਰ ਹੋ ਕੇ ਆਏ ਸਨ। ਹਮਲਾਵਰ ਕਰੀਬ 10 ਤੋਂ 15 ਮਿੰਟ ਤੱਕ ਹਸਪਤਾਲ ਵਿੱਚ ਡਟੇ ਰਹੇ। ਮੁਲਜ਼ਮਾਂ ਨੇ ਹਸਪਤਾਲ ਵਿੱਚ ਭੰਨਤੋੜ ਵੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"> ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੋਸ਼ ਲਾਏ ਕਿ ਉਸ ਦੇ ਲੜਕੇ ਨੂੰ ਇਲਾਕੇ ਦੇ ਇਕ ਮੈਡੀਕਲ ਸਟੋਰ ਤੋਂ ਨਸ਼ੀਲੀਆਂ ਗੋਲ਼ੀਆਂ ਸਪਲਾਈ ਕਰਨ ਲਈ ਕਿਹਾ ਜਾਂਦਾ ਸੀ। ਪਹਿਲਾਂ ਉਸ ਦਾ ਪੁੱਤਰ ਉਨ੍ਹਾਂ ਦੇ ਕਹਿਣ ’ਤੇ ਕੰਮ ਕਰਦਾ ਸੀ। ਹੁਣ ਪਰਿਵਾਰ ਦੀ ਸਖ਼ਤੀ ਤੋਂ ਬਾਅਦ ਪੁੱਤਰ ਮਨਪ੍ਰੀਤ ਸਿੰਘ ਨਸ਼ਾ ਸਪਲਾਈ ਕਰਨ ਨਹੀਂ ਜਾਂਦਾ ਸੀ। ਪੁੱਤਰ ਨੂੰ ਵੀ ਮੁਲਜ਼ਮਾਂ ਨੇ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਸੀ ਪਰ ਹੁਣ ਉਸ ਦਾ ਪੁੱਤਰ ਸੁਧਰ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਲਵਿੰਦਰ ਸਿੰਘ ਅਨੁਸਾਰ ਵੀਰਵਾਰ ਨੂੰ ਉਕਤ ਬਦਮਾਸ਼ਾਂ ਨੇ ਉਸ ਨੂੰ ਗਲੀ &OpenCurlyQuote;ਚ ਇਕੱਲਾ ਦੇਖ ਕੇ ਹਮਲਾ ਕਰ ਦਿੱਤਾ। ਜਦੋਂ ਪਰਿਵਾਰਕ ਮੈਂਬਰ ਮਨਪ੍ਰੀਤ ਨੂੰ ਬਚਾਉਣ ਗਏ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਗਲੀ ਵਿੱਚ ਬਦਮਾਸ਼ਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਇੱਟਾਂ ਅਤੇ ਪਥਰਾਅ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਦਮਾਸ਼ਾਂ ਨੇ ਘਰ &OpenCurlyQuote;ਚ ਦਾਖਲ ਹੋ ਕੇ ਬੇਟੀ ਸੰਦੀਪ ਕੌਰ ਅਤੇ ਬਜ਼ੁਰਗ ਰਾਜਵੰਤ ਕੌਰ ਦੀ ਵੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਸੰਦੀਪ ਕੌਰ ਦੇ ਮੂੰਹ &OpenCurlyQuote;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੰਦੀਪ ਕੌਰ ਅਨੁਸਾਰ ਬਦਮਾਸ਼ ਉਸ ਨੂੰ ਵਾਲਾਂ ਤੋਂ ਫੜ ਕੇ ਘਸੀਟ ਕੇ ਲੈ ਗਏ। ਪੁਲਿਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।<br><br>ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ &OpenCurlyQuote;ਤੇ ਪਹੁੰਚ ਗਈ। ਜ਼ਖ਼ਮੀਆਂ ਦੀ ਪਛਾਣ ਮਨਪ੍ਰੀਤ ਸਿੰਘ&comma; ਬਲਵਿੰਦਰ ਸਿੰਘ&comma; ਰਾਜਵੰਤ ਕੌਰ ਅਤੇ ਸੰਦੀਪ ਕੌਰ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਭੰਨਤੋੜ ਵੀ ਕੀਤੀ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;